ਪੁੰਛ-ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ‘ਚ ਵੀਰਵਾਰ ਨੂੰ ਭਿੰਬਰ ਗਲੀ ਅਤੇ ਪੁੰਛ ਵਿਚਕਾਰ ਚੱਲ ਰਹੇ ਫੌਜ ਦੇ ਵਾਹਨ ‘ਤੇ ਅਣਪਛਾਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਦੇ ਸੰਭਾਵਿਤ ਗ੍ਰਨੇਡ ਹਮਲੇ ਕਾਰਨ ਗੱਡੀ ਨੂੰ ਅੱਗ ਲੱਗ ਗਈ। ਭਾਰਤੀ ਫੌਜ ਨੇ ਕਿਹਾ ਕਿ ਖੇਤਰ ‘ਚ ਅੱਤਵਾਦ ਵਿਰੋਧੀ ਮੁਹਿੰਮਾਂ ਲਈ ਤਾਇਨਾਤ ਰਾਸ਼ਟਰੀ ਰਾਈਫਲਜ਼ ਯੂਨਿਟ ਦੇ ਪੰਜ ਜਵਾਨ ਇਸ ਹਮਲੇ ‘ਚ ਸ਼ਹੀਦ ਹੋ ਗਏ। ਇਸ ਤੋਂ ਇਲਾਵਾ ਇਕ ਫੌਜੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਰਾਜੌਰੀ ਦੇ ਆਰਮੀ ਹਸਪਤਾਲ ‘ਚ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਰਾਸ਼ਟਰੀ ਰਾਈਫਲਜ਼ ਯੂਨਿਟ ਇਨ੍ਹਾਂ ਪੰਜ ਜਵਾਨਾਂ ਵਿੱਚੋ 4 ਜਵਾਨ ਪੰਜਾਬ ਦੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫੌਜੀ ਜਵਾਨਾਂ ਦੀ ਮੌਤ ਉਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ ਮੁੱਖ ਮੰਤਰੀ ਨੇ ਟਵਿਟ ਵਿੱਚ ਲਿਖਿਆ ਹੈ ”ਰਾਸ਼ਟਰੀ ਰਾਈਫਲਜ ਦੇ ਪੰਜ ਜਵਾਨ ਜਿੰਨਾ ਵਿੱਚੋਂ ਚਾਰ ਜਵਾਨ ਪੰਜਾਬ ਤੋਂ ਸਨ ਇੱਕ ਅੱਤਵਾਦੀ ਹਮਲੇ ਚ ਸ਼ਹੀਦ…ਸਰਹੱਦਾਂ ਦੇ ਰਖਵਾਲੇ ਅਮਰ ਰਹੇ…ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ੇ …ਪੑਣਾਮ ਸ਼ਹੀਦਾਂ ਨੂੰ ..
ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੂੰ ਲੱਭਣ ਲਈ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅੱਤਵਾਦੀ ਹਮਲੇ ਦੀ ਸੂਚਨਾ ਤੁਰੰਤ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਫੌਜ ਦੇ ਹੋਰ ਜਵਾਨਾਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਇਆ ਅਤੇ ਗੱਡੀ ‘ਚ ਲੱਗੀ ਅੱਗ ‘ਤੇ ਕਾਬੂ ਪਾਇਆ। ਇਹ ਅੱਤਵਾਦੀ ਹਮਲਾ ਪੁੰਛ ਦੇ ਭਾਟਾ ਧੂੜੀਆ ਇਲਾਕੇ ‘ਚ ਹਾਈਵੇਅ ‘ਤੇ ਹੋਇਆ। ਸੂਚਨਾ ਮਿਲਦੇ ਹੀ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਵੀ ਖਦਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ ਪੁੰਛ ਤੋਂ 90 ਕਿਲੋਮੀਟਰ ਦੂਰ ਮੌਕੇ ‘ਤੇ ਫੌਜ ਅਤੇ ਪੁਲਸ ਦੇ ਜਵਾਨ ਪਹੁੰਚ ਗਏ ਹਨ। ਪੁੰਛ ‘ਚ ਜਿਸ ਇਲਾਕੇ ‘ਚ ਅੱਤਵਾਦੀਆਂ ਨੇ ਭਾਰਤੀ ਫੌਜ ਦੇ ਟਰੱਕ ‘ਤੇ ਗੋਲੀਬਾਰੀ ਕੀਤੀ, ਉਸ ਇਲਾਕੇ ‘ਚ ਡਰੋਨ ਨਿਗਰਾਨੀ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਅੱਤਵਾਦੀਆਂ ਵੱਲੋਂ ਫੌਜ ਦੇ ਟਰੱਕ ‘ਤੇ ਹਮਲਾ ਕਰਨ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ।ਫੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਇਸ ਘਟਨਾ ਦੀ ਜਾਣਕਾਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਦਿੱਤੀ। ਫੌਜ ਨੇ ਦੱਸਿਆ ਕਿ ਜਿਸ ਗੱਡੀ ‘ਚ ਜਵਾਨ ਸਵਾਰ ਸਨ, ਉਹ ਅਣਪਛਾਤੇ ਅੱਤਵਾਦੀਆਂ ਦੇ ਹਮਲੇ ‘ਚ ਆ ਗਈ ਅਤੇ ਗ੍ਰੇਨੇਡ ਦੀ ਸੰਭਾਵਿਤ ਵਰਤੋਂ ਕਾਰਨ ਉਸ ‘ਚ ਅੱਗ ਲੱਗ ਗਈ। ਫੌਜ ਨੇ ਇੱਕ ਬਿਆਨ ਵਿੱਚ ਕਿਹਾ ਕਿ ਭਾਰੀ ਮੀਂਹ ਅਤੇ ਮਾੜੀ ਦਿੱਖ ਦਾ ਫਾਇਦਾ ਉਠਾਉਂਦੇ ਹੋਏ, ਅੱਤਵਾਦੀਆਂ ਨੇ ਰਾਜੌਰੀ ਸੈਕਟਰ ਵਿੱਚ ਭਿੰਬਰ ਗਲੀ ਅਤੇ ਪੁੰਛ ਦੇ ਵਿਚਕਾਰ ਦੁਪਹਿਰ 3 ਵਜੇ ਦੇ ਕਰੀਬ ਫੌਜ ਦੇ ਵਾਹਨ ‘ਤੇ ਗੋਲੀਬਾਰੀ ਕੀਤੀ।
ਬਿਆਨ ਵਿਚ ਕਿਹਾ ਗਿਆ ਹੈ ਕਿ ਵਾਹਨ ਨੂੰ ਅੱਗ ਲੱਗ ਗਈ, ਸੰਭਵ ਤੌਰ ‘ਤੇ ਅੱਤਵਾਦੀਆਂ ਦੁਆਰਾ ਸੁੱਟੇ ਗਏ ਗ੍ਰਨੇਡ ਕਾਰਨ। ਬਿਆਨ ‘ਚ ਕਿਹਾ ਗਿਆ ਹੈ ਕਿ ਇਲਾਕੇ ‘ਚ ਅੱਤਵਾਦ ਵਿਰੋਧੀ ਮੁਹਿੰਮਾਂ ਲਈ ਤਾਇਨਾਤ ਰਾਸ਼ਟਰੀ ਰਾਈਫਲਜ਼ ਯੂਨਿਟ ਦੇ ਪੰਜ ਜਵਾਨ ਇਸ ਘਟਨਾ ‘ਚ ਮਾਰੇ ਗਏ। ਫੌਜ ਨੇ ਦੱਸਿਆ ਕਿ ਇਕ ਹੋਰ ਫੌਜੀ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਰਾਜੌਰੀ ਦੇ ਫੌਜੀ ਹਸਪਤਾਲ ਲਿਜਾਇਆ ਗਿਆ। ਫੌਜ ਨੇ ਕਿਹਾ ਕਿ ਅੱਤਵਾਦੀਆਂ ਨੂੰ ਫੜਨ ਲਈ ਮੁਹਿੰਮ ਜਾਰੀ ਹੈ। ਪਹਿਲਾਂ ਇੱਕ ਬਿਆਨ ਵਿੱਚ, ਫੌਜ ਨੇ ਕਿਹਾ ਸੀ ਕਿ ਫੌਜ ਦੇ ਇੱਕ ਵਾਹਨ ਨੂੰ ਅੱਗ ਲੱਗਣ ਨਾਲ ਜਵਾਨ ਮਾਰੇ ਗਏ ਸਨ।ਫੌਜ ਦਾ ਕਹਿਣਾ ਹੈ ਕਿ ਹੋ ਸਕਦਾ ਹੈ ਕਿ ਅੱਤਵਾਦੀਆਂ ਨੇ ਟਰੱਕ ‘ਤੇ ਹੈਂਡ ਗ੍ਰਨੇਡ ਸੁੱਟੇ, ਜਿਸ ਕਾਰਨ ਗੱਡੀ ਨੂੰ ਅੱਗ ਲੱਗ ਗਈ। ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ‘ਚ ਅਣਪਛਾਤੇ ਅੱਤਵਾਦੀਆਂ ਵੱਲੋਂ ਗ੍ਰੇਨੇਡ ਦੀ ਸੰਭਾਵਿਤ ਵਰਤੋਂ ਕਾਰਨ ਫੌਜ ਦੇ ਟਰੱਕ ਨੂੰ ਅੱਗ ਲੱਗ ਗਈ। ਰਾਸ਼ਟਰੀ ਰਾਈਫਲਜ਼ ਯੂਨਿਟ ਨੂੰ ਅੱਤਵਾਦ ਵਿਰੋਧੀ ਕਾਰਵਾਈਆਂ ਲਈ ਤਾਇਨਾਤ ਕੀਤਾ ਗਿਆ ਸੀ।
ਫੌਜ ਵਾਹਨ ‘ਤੇ ਅੱਤਵਾਦੀ ਹਮਲਾ, ਪੰਜਾਬ ਦੇ 4 ਜਵਾਨਾਂ ਸਣੇ 5 ਜਵਾਨ ਸ਼ਹੀਦ

Comment here