ਅਪਰਾਧਸਿਆਸਤਖਬਰਾਂ

ਸੁਪਰੀਮ ਕੋਰਟ ਵੱਲੋਂ ਆਸ਼ੀਸ਼ ਮਿਸ਼ਰਾ ਨੂੰ ਵੱਡੀ ਰਾਹਤ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ 11 ਜੁਲਾਈ ਤੱਕ ਵਧਾ ਦਿੱਤੀ ਹੈ। ਪੀੜਤਾਂ ਦੀ ਤਰਫੋਂ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਹੇਠਲੀ ਅਦਾਲਤ ਵਿਚ ਚੱਲ ਰਹੇ ਮੁਕੱਦਮੇ ਦੀ ਸੁਣਵਾਈ ਤੇਜ਼ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਕੇਸ ਵਿਚ 200 ਗਵਾਹ ਹਨ। ਹੇਠਲੀ ਅਦਾਲਤ ਨੂੰ ਹਫ਼ਤੇ ਵਿੱਚ ਘੱਟੋ-ਘੱਟ ਦੋ ਗਵਾਹਾਂ ਦੇ ਬਿਆਨ ਦਰਜ ਕਰਨੇ ਚਾਹੀਦੇ ਹਨ। ਹਾਲਾਂਕਿ, ਸੁਪਰੀਮ ਕੋਰਟ ਨੇ ਫਿਲਹਾਲ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਦਾ ਆਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੁਣਵਾਈ ਦੀ ਰਫ਼ਤਾਰ ਉਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਹੇਠਲੀ ਅਦਾਲਤ ਨੂੰ ਰੋਜ਼ਾਨਾ ਸੁਣਵਾਈ ਦਾ ਹੁਕਮ ਨਹੀਂ ਦਿੱਤਾ ਜਾ ਸਕਦਾ। ਸੁਪਰੀਮ ਕੋਰਟ ਨੇ ਕਿਹਾ, ”ਅਜਿਹਾ ਕਰਨ ਨਾਲ ਹੋਰ ਪੈਂਡਿੰਗ ਮਾਮਲਿਆਂ ‘ਚ ਦਿੱਕਤ ਆਵੇਗੀ ਅਤੇ ਉਨ੍ਹਾਂ ਦੀ ਸੁਣਵਾਈ ਵੀ ਪ੍ਰਭਾਵਿਤ ਹੋਵੇਗੀ। ਅਦਾਲਤ ਨੇ ਕਿਹਾ, “ਜੱਜ ਮਾਮਲੇ ਦੀ ਗੰਭੀਰਤਾ ਨਾਲ ਸੁਣਵਾਈ ਕਰ ਰਹੇ ਹਨ। ਇਸ ਮਾਮਲੇ ‘ਚ ਹੁਣ ਤੱਕ 6 ਸਟੇਟਸ ਰਿਪੋਰਟ ਦਰਜ ਕੀਤੀ ਜਾ ਚੁੱਕੀ ਹੈ।
ਮਾਮਲੇ ਦੀ ਸਮੀਖਿਆ ਲਈ ਅਗਲੀ ਸੁਣਵਾਈ ਜੁਲਾਈ ਵਿਚ ਹੋਵੇਗੀ। ਦੱਸ ਦਈਏ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦਾ ਪੁੱਤਰ ਆਸ਼ੀਸ਼ ਮਿਸ਼ਰਾ ਸਾਲ 2021 ਵਿੱਚ ਇੱਕ ਵਾਹਨ ਨਾਲ ਕਿਸਾਨਾਂ ਨੂੰ ਦਰੜਨ ਦੇ ਮਾਮਲੇ ਵਿਚ ਮੁਲਜ਼ਮ ਹੈ। 3 ਅਕਤੂਬਰ, 2021 ਨੂੰ, ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਹੋ ਜਾਣ ਤੋਂ ਬਾਅਦ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ।

Comment here