ਚੰਡੀਗੜ੍ਹ-ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਪੰਜਾਬ ਸਰਕਾਰ ‘ਤੇ 1084 ਕਰੋੜ ਦੀ ਰਾਸ਼ੀ ਬਕਾਇਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 1,084 ਕਰੋੜ ਰੁਪਏ ਵਿਚੋਂ 40 ਫੀਸਦ ਜੋ ਕਿ 400 ਕਰੋੜ ਰੁਪਏ ਦੇ ਕਰੀਬ ਬਣਦੀ ਹੈ, ਵਿਦਿਆਰਥੀਆਂ ਨੂੰ ਤਿੰਨ ਹਫ਼ਤਿਆਂ ਵਿੱਚ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਸਪੱਸ਼ਟ ਕਿਹਾ ਕਿ ਜੇਕਰ 25 ਮਈ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੱਕ 400 ਕਰੋੜ ਦੀ ਰਾਸ਼ੀ ਜਾਰੀ ਨਾ ਕੀਤੀ ਗਈ ਤਾਂ ਪੰਜਾਬ ਦੇ ਮੁੱਖ ਸਕੱਤਰ ਨੂੰ ਖੁਦ ਹਾਈਕੋਰਟ ‘ਚ ਪੇਸ਼ ਹੋ ਕੇ ਜਵਾਬ ਦੇਣਾ ਹੋਵੇਗਾ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ 1855 ਪ੍ਰਾਈਵੇਟ ਕਾਲਜਾਂ ਦੇ 3 ਲੱਖ 36 ਹਜ਼ਾਰ ਤੋਂ ਵੱਧ ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 1084 ਕਰੋੜ ਰੁਪਏ ਅਦਾ ਕਰਨੇ ਹਨ। ਪੰਜਾਬ ਦੇ ਕਈ ਪ੍ਰਾਈਵੇਟ ਕਾਲਜਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਰਕਮ ਦੀ ਮੰਗ ਕੀਤੀ ਹੈ। ਪਹਿਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਨਵੇਂ ਸਿਰੇ ਤੋਂ ਆਡਿਟ ਕਰਵਾਇਆ ਜਾ ਰਿਹਾ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਹੈ ਕਿ ਵਿੱਤੀ ਸਾਲ 2016-17, 2020-21 ਅਤੇ 2021-22 ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਪੈਸੇ ਜਾਰੀ ਕਰ ਦਿੱਤੇ ਗਏ ਹਨ, ਪਰ ਵਿੱਤੀ ਸਾਲ 2017-18, 2018-19 ਅਤੇ 2019- 20 ਲਈ ਪੈਸੇ ਜਾਰੀ ਨਹੀਂ ਕੀਤੇ ਗਏ ਹਨ। ਇਸ ਦੇ ਵਿਰੋਧ ਵਿੱਚ ਦਰਜਨਾਂ ਪ੍ਰਾਈਵੇਟ ਕਾਲਜਾਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਹ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ। ਇਹੀ ਕਾਰਨ ਹੈ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ 3 ਹਫਤਿਆਂ ਦੇ ਅੰਦਰ ਪੈਸੇ ਜਾਰੀ ਕੀਤੇ ਜਾਣ।
ਸਕਾਲਰਸ਼ਿਪ ਮਾਮਲਾ-ਪੰਜਾਬ ਸਰਕਾਰ 3 ਹਫਤਿਆਂ ‘ਚ ਜਾਰੀ ਕਰੇ 400 ਕਰੋੜ ਰੁਪਏ: ਹਾਈਕੋਰਟ

Comment here