ਸ੍ਰੀ ਮੁਕਤਸਰ ਸਾਹਿਬ-ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦੇ ਰਹੇ ਪਹਿਲਵਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਮੰਡੀ ਕਿੱਲਿਆਂਵਾਲੀ ਵਿਖੇ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜ਼ਬਰ ਦੇ ਖਿਲਾਫ਼ ਸਾਡਾ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਪਹਿਲਵਾਨਾਂ ਨੂੰ ਇਨਸਾਫ ਨਹੀਂ ਮਿਲ ਜਾਂਦਾ। ਰੋਸ ਮਾਰਚ ਦੇਵੀਲਾਲ ਚੋਂਕ ਤੋਂ ਸ਼ੁਰੂ ਹੋਕੇ ਸ਼ਹਿਰ ਦੀਆਂ ਵੱਖ ਵੱਖ ਗਲੀਆਂ ਵਿਚੋਂ ਹੁੰਦਾ ਹੋਇਆ ਗਾਂਧੀ ਚੋਕ ‘ਤੇ ਸਮਾਪਤ ਹੋਇਆ। ਆਗੂਆਂ ਨੇ ਕਿਹਾ ਕਿ ਸਾਡੀਆਂ ਧੀਆਂ ਨੇ ਕੁਸ਼ਤੀ ਖੇਤਰ ਵਿਚ ਮੱਲਾਂ ਮਾਰ ਕੇ ਦੇਸ਼ ਦਾ ਨਾਮ ਉੱਚਾ ਕੀਤਾ ਹੈ। ਸਿਆਸੀ ਆਗੂਆਂ ਦਾ ਕਹਿਣਾ ਹੈ ਕਿ ਇਹ ਪਹਿਲਵਾਨ ਕੁੜੀਆਂ ਦੇਸ਼ ਦਾ ਨਾਮ ਖਰਾਬ ਕਰ ਰਹੀਆਂ ਹਨ। ਮਾਰਚ ਵਿੱਚ ਬੋਲਦੇ ਆਗੂਆਂ ਨੇ ਕਿਹਾ ਕਿ ਦੇਸ਼ ਦਾ ਨਾਮ ਪਹਿਲਵਾਨ ਕੁੜੀਆਂ ਨਹੀਂ ਸਗੋਂ ਉਹ ਦਾਗਦਾਰ ਆਗੂ ਕਰ ਰਹੇ ਹਨ ਜੋ ਲੋਕ ਧੀਆਂ-ਭੈਣਾਂ ਦੀ ਇਜ਼ਤ ਕਰਨਾ ਨਹੀਂ ਜਾਣਦੇ।
ਪਹਿਲਵਾਨ ਕੁੜੀਆਂ ਦੇ ਹੱਕ ਵਿੱਚ ਬੀਕੇਯੂ ਉਗਰਾਹਾਂ ਵੱਲੋਂ ਪ੍ਰਦਰਸ਼ਨ

Comment here