ਮੈਕਸੀਕੋ ਸਿਟੀ-ਚਿਆਪਾਸ ਰਾਜ ਵਿੱਚ ਸੁਰੱਖਿਆ ਅਤੇ ਨਾਗਰਿਕ ਰੱਖਿਆ ਦੇ ਸਕੱਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਹਥਿਆਰਬੰਦ ਵਿਅਕਤੀਆਂ ਨੇ ਮੰਗਲਵਾਰ ਨੂੰ ਦੱਖਣੀ ਮੈਕਸੀਕੋ ਵਿਚ ਰਾਜ ਪੁਲਸ ਦੇ 14 ਅਧਿਕਾਰੀਆਂ ਨੂੰ ਅਗਵਾ ਕਰ ਲਿਆ, ਜਿਸ ਮਗਰੋਂ ਸੰਘੀ ਅਤੇ ਸਥਾਨਕ ਬਲਾਂ ਦੀ ਭਾਰੀ ਤਾਇਨਾਤੀ ਕੀਤੀ ਗਈ। ਰੱਖਿਆ ਦੇ ਸਕੱਤਰ ਨੇ ਕਿਹਾ ਕਿ ਸਾਰੇ 14 ਅਧਿਕਾਰੀ ਪੁਰਸ਼ ਹਨ ਅਤੇ ਉਨ੍ਹਾਂ ਨੂੰ ਲੱਭਣ ਲਈ ਜ਼ਮੀਨ ਤੋਂ ਆਸਮਾਨ ਤੱਕ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਰਾਜ ਪੁਲਸ ਫੋਰਸ ਦੇ ਇੱਕ ਅਧਿਕਾਰੀ ਨੇ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਅਧਿਕਾਰੀ ਇੱਕ ਪ੍ਰਾਈਵੇਟ ਟਰੱਕ ਵਿੱਚ ਚਿਆਪਾਸ ਦੀ ਰਾਜਧਾਨੀ ਜਾ ਰਹੇ ਸਨ ਪਰ ਰਸਤੇ ਵਿਚ ਬੰਦੂਕਧਾਰੀਆਂ ਨੇ ਵਾਹਨ ਨੂੰ ਰੋਕਿਆ ਅਤੇ ਉਨ੍ਹਾਂ ਨੂੰ ਅਗਵਾ ਕਰ ਲਿਆ। ਅਧਿਕਾਰੀ ਨੇ ਦੱਸਿਆ ਕਿ ਟਰੱਕ ਵਿੱਚ ਸਵਾਰ ਔਰਤਾਂ ਨੂੰ ਛੱਡ ਦਿੱਤਾ ਗਿਆ।
ਦੱਖਣੀ ਮੈਕਸੀਕੋ ‘ਚ 14 ਪੁਲਸ ਅਧਿਕਾਰੀ ਅਗਵਾ

Comment here