ਬਲਾਚੌਰ-ਵਿਦੇਸ਼ੀ ਧਰਤੀ ‘ਤੇ ਗਏ ਮਾਪਿਆਂ ਦੇ ਜਵਾਨ ਪੁੱਤਰਾਂ ਦੀਆਂ ਦੁਖਦਾਈ ਖ਼ਬਰਾਂ ਨੇ ਪੰਜਾਬੀਆਂ ਦਾ ਦਿਲ ਝੰਜੋੜ ਕੇ ਰੱਖ ਦਿੱਤਾ ਹੈ। ਬਲਾਕ ਸੜੋਆ ਦੇ ਪਿੰਡ ਕਰੀਮਪੁਰ ਚਾਹਵਾਲਾ ਦੇ ਨੌਜਵਾਨ ਦੀ ਕੈਨੇਡਾ ’ਚ ਅਣਪਛਾਤੇ ਵਿਅਕਤੀਆਂ ਵੱਲੋਂ ਕਾਰ ’ਤੇ ਹਮਲਾ ਅਤੇ ਕੁੱਟਮਾਰ ਕਰਨ ਉਪਰੰਤ ਇਲਾਜ ਦੌਰਾਨ ਮੌਤ ਹੋ ਗਈ। ਪਿੰਡ ਕਰੀਮਪੁਰ ਚਾਹਵਾਲਾ ਦੇ ਮੰਡ ਇਲਾਕੇ ’ਚ ਰਹਿਣ ਵਾਲੇ 24 ਸਾਲਾ ਨੌਜਵਾਨ ਗੁਰਵਿੰਦਰ ਨਾਥ ਉਰਫ਼ (ਗਨੀ) 2021 ’ਚ ਬਤੌਰ ਅੰਤਰ ਰਾਸ਼ਟਰੀ ਵਿਦਿਆਰਥੀ ਕੈਨੇਡਾ ਗਿਆ ਸੀ। ਗੁਰਵਿੰਦਰ ਪਿਛਲੇ ਦਿਨੀਂ ਆਪਣੇ ਕੰਮ ’ਤੇ ਜਾ ਰਿਹਾ ਸੀ ਤਾਂ ਰਸਤੇ ’ਚ ਅਣਪਛਾਤੇ ਵਿਅਕਤੀਆਂ ਵੱਲੋ ਉਸ ’ਤੇ ਹਮਲਾ ਕੀਤਾ ਗਿਆ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਹ ਹਸਪਤਾਲ ’ਚ ਜ਼ੇਰੇ ਇਲਾਜ ਸੀ, ਜਿੱਥੇ ਉਸ ਦੀ ਮੌਤ ਹੋ ਗਈ।
ਕੈਨਡਾ ‘ਚ ਪੰਜਾਬੀ ਨੌਜਵਾਨ ਹਮਲੇ ‘ਚ ਗੰਭੀਰ ਜ਼ਖ਼ਮੀ, ਹੋਈ ਮੌਤ

Comment here