ਖਬਰਾਂਚਲੰਤ ਮਾਮਲੇਦੁਨੀਆ

ਕੈਨੇਡਾ ‘ਚ ਪੰਜਾਬੀ ਗੱਭਰੂ ਦੀ ਹੋਈ ਮੌਤ

ਚੰਡੀਗੜ੍ਹ-ਲੁਧਿਆਣਾ ਦੇ ਪਿੰਡ ਡਾਂਗੋ ਤੋਂ ਪੜ੍ਹਾਈ ਅਤੇ ਨੌਕਰੀ ਲਈ ਕੈਨੇਡਾ ਗਏ 21 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇੰਦਰਰਾਜ ਸਿੰਘ ਨਾਂ ਦਾ ਇਹ ਨੌਜਵਾਨ ਇਕ ਸਾਲ ਪਹਿਲਾਂ ਪੜ੍ਹਾਈ ਅਤੇ ਕੰਮ ਲਈ ਕੈਨੇਡਾ ਦੇ ਸਰੀ ਸ਼ਹਿਰ ਗਿਆ ਸੀ। ਪਰਿਵਾਰ ਨੇ ਉਸ ਨੂੰ 22 ਲੱਖ ਰੁਪਏ ਦਾ ਕਰਜ਼ਾ ਲੈ ਕੇ ਵਿਦੇਸ਼ ਭੇਜ ਦਿੱਤਾ। ਇੰਦਰਰਾਜ ਸਿੰਘ ਦੀ ਮੌਤ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੂੰ ਮੰਗਲਵਾਰ ਨੂੰ ਹੀ ਮਿਲੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇੰਦਰਰਾਜ ਅਤੇ ਉਸ ਦਾ ਰੂਮਮੇਟ ਇਕ ਪਾਰਟੀ ‘ਚ ਗਏ ਹੋਏ ਸਨ, ਜਿੱਥੇ ਉਨ੍ਹਾਂ ਨੇ ਕੁਝ ਖਾਧਾ ਸੀ। ਇਸ ਤੋਂ ਬਾਅਦ ਦੋਵੇਂ ਕਮਰੇ ‘ਚ ਬੇਹੋਸ਼ ਪਾਏ ਗਏ। ਹਸਪਤਾਲ ਲਿਜਾਣ ਤੋਂ ਬਾਅਦ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪਰ ਡਾਕਟਰ ਦੋਵਾਂ ਨੂੰ ਬਚਾ ਨਹੀਂ ਸਕੇ ਅਤੇ ਦੋਵਾਂ ਦੀ ਮੌਤ ਹੋ ਗਈ। ਇੰਦਰਰਾਜ ਸਿੰਘ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਸ ਨੂੰ ਕੈਨੇਡਾ ਗਏ ਨੂੰ ਇੱਕ ਸਾਲ ਵੀ ਪੂਰਾ ਨਹੀਂ ਹੋਇਆ ਸੀ। ਉਹ ਦਸੰਬਰ ਮਹੀਨੇ ਕੈਨੇਡਾ ਗਿਆ ਸੀ, ਜਿਸ ਲਈ ਪਰਿਵਾਰਕ ਮੈਂਬਰਾਂ ਨੇ 22 ਲੱਖ ਰੁਪਏ ਦਾ ਕਰਜ਼ਾ ਲਿਆ ਹੋਇਆ ਸੀ।
ਇੰਦਰਰਾਜ ਦੇ ਚਾਚਾ ਅਤੇ ਦਾਦੀ ਦੀ ਕਰੀਬ ਦੋ ਸਾਲ ਪਹਿਲਾਂ ਕੋਰੋਨਾ ਨਾਲ ਮੌਤ ਹੋ ਗਈ ਸੀ। ਘਰ ਵਿੱਚ ਉਸਦਾ ਇੱਕ ਭਰਾ ਅਤੇ ਚਾਚੇ ਦੀਆਂ ਧੀਆਂ ਹਨ। ਪਰਿਵਾਰ ਨੂੰ ਉਮੀਦ ਸੀ ਕਿ ਉਹ ਆਪਣੇ ਪੈਰਾਂ ‘ਤੇ ਖੜ੍ਹਾ ਹੋ ਕੇ ਪਰਿਵਾਰ ਦਾ ਸਹਾਰਾ ਬਣੇਗਾ ਪਰ ਉਸ ਦੀ ਮੌਤ ਤੋਂ ਬਾਅਦ ਹੁਣ ਪੂਰਾ ਪਰਿਵਾਰ ਸਦਮੇ ‘ਚ ਹੈ। ਮ੍ਰਿਤਕ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਇੰਦਰਰਾਜ ਅਤੇ ਉਸ ਦਾ ਦੋਸਤ ਕੈਨੇਡਾ ਦੇ ਸਰੀ ਵਿੱਚ ਇੱਕ ਕਮਰੇ ਵਿੱਚ ਰਹਿ ਰਹੇ ਸਨ। ਦੋਵੇਂ ਡਰਾਈਵਰ ਵਜੋਂ ਕੰਮ ਕਰਦੇ ਸਨ। ਦੋਵੇਂ ਇੱਕ ਪਾਰਟੀ ਵਿੱਚ ਇਕੱਠੇ ਸਨ ਅਤੇ ਹੁਣ ਦੋਵਾਂ ਦੀ ਮੌਤ ਹੋ ਗਈ ਹੈ।

Comment here