ਜਲੰਧਰ-ਫਗਵਾੜਾ ’ਚ ਪਤੀ ਪਤਨੀ ਨੂੰ ਅਗਵਾ ਕਰਨ ਵਾਲੇ ਨਿਹੰਗ ਸਿੰਘਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਅਗਵਾ ਕਰਨ ਪਿੱਛੇ ਪੈਸਿਆਂ ਦਾ ਲੈਣ-ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੱਸਿਆ ਕਿ ਅਗਵਾਕਾਰ ਦੀ ਪਛਾਣ ਤਨਵੀਰ ਵਾਸੀ ਬਟਾਲਾ ਵਜੋਂ ਹੋਈ ਹੈ। ਤਨਵੀਰ ਦਾ ਸੋਨੂੰ ਨਾਲ ਪੈਸਿਆਂ ਨੂੰ ਲੈਕੇ ਆਪਸੀ ਵਿਵਾਦ ਚੱਲ ਰਿਹਾ ਸੀ। ਪੀੜਤ ਪਤੀ ਪਤਨੀ ਦੀ ਪਹਿਚਾਣ ਸੋਨੂੰ ਅਤੇ ਜੋਤੀ ਨੂੰ ਮੁਲਜ਼ਮਾਂ ਦੇ ਚੁੰਗਲ ’ਚੋਂ ਛੁਡਵਾ ਫਗਵਾੜਾ ਲਿਆਂਦਾ ਗਿਆ। ਹਾਲਾਂਕਿ ਸੋਨੂੰ ਨੇ ਪੈਸਿਆਂ ਦੇ ਲੈਣ-ਦੇਣ ਬਾਰੇ ਗੱਲਾਂ ਤੋਂ ਸਾਫ਼ ਇਨਕਾਰ ਕੀਤਾ ਹੈ। ਹੁਣ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ 5 ਵਿਅਕਤੀਆਂ ਨੂੰ ਰਿਮਾਂਡ ਹਾਸਲ ਕਰਨ ਤੋਂ ਬਾਅਦ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ।
ਪਤੀ ਪਤਨੀ ਨੂੰ ਅਗਵਾ ਕਰਨ ਵਾਲੇ ਨਿਹੰਗ ਗ੍ਰਿਫ਼ਤਾਰ

Comment here