ਨਵੀਂ ਦਿੱਲੀ-ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਨੂੰ ਰਾਜ ਸਭਾ ਵਿੱਚ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੂੰ ਮਾੜੇ ਵਿਵਹਾਰ ਦੇ ਦੋਸ਼ਾਂ ਤਹਿਤ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਤੱਕ ਰਾਜ ਸਭਾ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਸ੍ਰੀ ਚੱਢਾ ਪੰਜਾਬ ਵਿਚੋ ਰਾਜ ਸਭਾ ਮੈਂਬਰ ਹਨ। ਸਪੀਕਰ ਨੇ ‘ਆਪ’ ਦੇ ਦੋ ਸੰਸਦ ਮੈਂਬਰਾਂ ਰਾਘਵ ਚੱਢਾ ਅਤੇ ਸੰਜੇ ਸਿੰਘ ਖਿਲਾਫ ਕਾਰਵਾਈ ਕੀਤੀ। ਰਾਘਵ ਨੂੰ ਨਿਯਮਾਂ ਦੀ ਘੋਰ ਉਲੰਘਣਾ ਅਤੇ ਮਾੜੇ ਵਿਵਹਾਰ ਲਈ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ, ਜਦਕਿ ਸੰਜੇ ਸਿੰਘ ਦੀ ਮੁਅੱਤਲੀ ਵਧਾ ਦਿੱਤੀ ਗਈ ਸੀ। ਆਮ ਆਦਮੀ ਪਾਰਟੀ ਦੇ ਇਨ੍ਹਾਂ ਦੋਵਾਂ ਸੰਸਦ ਮੈਂਬਰਾਂ ਦੀ ਮੁਅੱਤਲੀ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਵਿਸ਼ੇਸ਼ ਅਧਿਕਾਰ ਕਮੇਟੀ ਸਦਨ ਵਿੱਚ ਉਨ੍ਹਾਂ ਦੇ ਅਣਉਚਿਤ ਵਿਵਹਾਰ ਬਾਰੇ ਕੋਈ ਨਿਰਣਾਇਕ ਰਿਪੋਰਟ ਨਹੀਂ ਲੈ ਕੇ ਆਉਂਦੀ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸਦਨ ਨੂੰ ਰਾਘਵ ਚੱਢਾ ਅਤੇ ਸੰਜੇ ਸਿੰਘ ਵਿਰੁੱਧ ਕਾਰਵਾਈ ਦੀ ਜਾਣਕਾਰੀ ਦਿੱਤੀ।
ਰਾਘਵ ਚੱਢਾ ਨੂੰ ਰਾਜ ਸਭਾ ’ਚੋਂ ਕੀਤਾ ਮੁਅੱਤਲ

Comment here