ਸਿਆਸਤਖਬਰਾਂਚਲੰਤ ਮਾਮਲੇ

‘ਆਪ’ ਨੇ ਚੰਡੀਗੜ੍ਹ ਸਥਿਤ ਭਾਜਪਾ ਦਫਤਰ ਅੱਗੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ-ਐਤਵਾਰ ਨੂੰ ਆਦਮੀ ਪਾਰਟੀ ਵੱਲੋਂ ਅਡਾਨੀ ਮੁੱਦੇ ਨੂੰ ਲੈ ਕੇ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਅੱਗੇ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਪ ਵਰਕਰਾਂ ਨੇ ਧਰਨਾ ਦੇ ਕੇ ਮੋਦੀ ਸਰਕਾਰ ਅਤੇ ਅਡਾਨੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਚੰਡੀਗੜ੍ਹ ਪੁਲਿਸ ਨੇ ਵੀ ਭਾਜਪਾ ਦਫਤਰ ਅੱਗੇ ਬੈਰੀਕੇਡਿੰਗ ਕੀਤੀ ਹੋਈ ਸੀ। ਜਦੋਂ ਆਪ ਵਰਕਰਾਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਜਲ ਤੋਪਾਂ ਦੀ ਵਰਤੋਂ ਕਰਦਿਆਂ ਪਾਣੀ ਦੀ ਬੁਛਾੜਾਂ ਕਰਦਿਆਂ ਉਨ੍ਹਾਂ ਨੂੰ ਰੋਕਿਆ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ ਅਤੇ ਚੰਡੀਗੜ੍ਹ ਪੁਲੀਸ ਆਮ ਆਦਮੀ ਪਾਰਟੀ ਦੇ ਕਈ ਵਰਕਰਾਂ ਤੇ ਅਹੁਦੇਦਾਰਾਂ ਨੂੰ ਗ੍ਰਿਫ਼ਤਾਰ ਕਰਕੇ ਥਾਣੇ ਲੈ ਗਈ।
ਇਸ ਮੌਕੇ ਚੰਡੀਗੜ੍ਹ ਦੇ ਸੈਕਟਰ 37 ਸਥਿਤ ਭਾਜਪਾ ਦਫਤਰ ਦੇ ਬਾਹਰ ਧਰਨਾ ਦੇ ਰਹੇ ਸਮਰਥਕਾਂ ਅਤੇ ਵਿਧਾਇਕਾਂ ਨੇ ਕਿਹਾ ਕਿ ਅਸੀਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸੀ ਪਰ ਅੱਜ ਚੰਡੀਗੜ੍ਹ ਪੁਲਸ ਨੇ ਉਹੀ ਗਲਤ ਰਵੱਈਆ ਅਪਣਾਇਆ ਅਤੇ ਸਾਡੇ ਕਈ ਸਮਰਥਕਾਂ ‘ਤੇ ਜਾਣਬੁੱਝ ਕੇ ਲਾਠੀਚਾਰਜ ਕੀਤਾ ਗਿਆ ਅਤੇ ਪਾਣੀ ਦੀ ਵਰਖਾ ਕੀਤੀ ਗਈ ਪਰ ਫਿਰ ਵੀ ਅਸੀਂ ਨਹੀਂ ਦਿਆਂਗੇ। ਜਿਸ ਤਰ੍ਹਾਂ ਮੋਦੀ ਸਰਕਾਰ ਅਡਾਨੀ ਨੂੰ ਉਤਸ਼ਾਹਿਤ ਕਰ ਰਹੀ ਹੈ, ਉਹ ਦੇਸ਼ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ, ਆਮ ਆਦਮੀ ਪਾਰਟੀ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ।

Comment here